ਖੇਤੀ ਬਿੱਲਾਂ ਦੇ ਰੋਸ ਵਜੋਂ ਸੰਤ ਬਾਬਾ ਰਾਮ ਸਿੰਘ ਸੀਂਗੜਾ ਵਾਲਿਆਂ ਨੇ ਆਪਣੇ ਆਪ ਨੂੰ ਗੋਲੀ ਮਰ ਕੇ ਕੀਤੀ ਆਤਮ ਹੱਤਿਆ
Posted On 2020-12-16

ਨਵੀਂ ਦਿੱਲੀ (ਪੰਜਾਬ ਐਕਸਪ੍ਰੈਸ ਨਿਊਜ਼)-: ਪੰਜਾਬ-ਹਰਿਆਣਾ ਤੇ ਹੋਰ ਸੂਬਿਆਂ ਤੋਂ ਕਿਸਾਨ ਕੜਾਕੇ ਦੀ ਠੰਡ ‘ਚ ਦਿੱਲੀ ਦੇ ਵੱਖ-ਵੱਖ ਬਾਰਡਰਾਂ ‘ਤੇ ਡਟੇ ਹੋਏ ਹਨ। ਇਸ ਸੰਘਰਸ਼ ਦੌਰਾਨ ਕਈ ਕਿਸਾਨਾਂ ਦੀ ਜਾਨ ਵੀ ਜਾ ਚੁੱਕੀ ਹੈ।ਇਸ ਦੌਰਾਨ ਦਿੱਲੀ ਕਿਸਾਨ ਅੰਦੋਲਨ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਖੇਤੀ ਬਿੱਲਾਂ ਦੇ ਰੋਸ ਵਜੋਂ ਸੰਤ ਬਾਬਾ ਰਾਮ ਸਿੰਘ ਸੀਂਗੜਾ ਵਾਲਿਆਂ ਨੇ ਖ਼ੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕੀਤੀ ਗਈ ਹੈ। ਸੰਤ ਬਾਬਾ ਰਾਮ ਸਿੰਘ ਸੀਂਗੜਾ ਜੀ ਕਰਨਾਲ ਦੇ ਰਹਿਣ ਵਾਲੇ ਸਨ। ਸੰਤ ਬਾਬਾ ਰਾਮ ਸਿੰਘ ਸੀਂਗੜਾ ਕਿਸਾਨ ਅੰਦੋਲਨ ਚ ਸ਼ਾਮਿਲ ਸੀ।