*ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਲੋਹੜੀ ਸੇਕੀ*
Posted On 2021-01-13

ਲੋਹੀਆਂ ਖਾਸ ( ਰਾਜੀਵ ਕੁਮਾਰ ਬੱਬੂ) 13 ਜਨਵਰੀ 2021...ਅੱਜ ਜਿੱਥੇ ਸਾਰੀ ਦੁਨੀਆਂ ਵਿੱਚ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦਾ ਅਤੇ ਭਾਜਪਾ ਸਰਕਾਰ ਦਾ ਵਿਰੋਧ ਹੋ ਰਿਹਾ ਹੈ, ਇਸੇ ਲੜੀ ਤਹਿਤ ਅੱਜ ਲੋਹੀਆਂ ਖਾਸ ਦੇ ਸ਼ਹੀਦ ਭਗਤ ਸਿੰਘ ਚੌਕ ਵਿੱਚ ਕਿਸਾਨਾਂ,ਮਜਦੂਰਾਂ ਅਤੇ ਦੁਕਾਨਦਾਰਾਂ ਨੇ ਕਾਲੇ ਕਾਨੂੰਨਾਂ ਦਾ ਵਿਰੋਧ ਕਰਦੇ ਹੋਏ,ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਲੋਹੜੀ ਸੇਕੀ ਅਤੇ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰ ਕੇ ਆਪਣੀ ਮਨ੍ਹਾ ਦੀ ਭੜਾਸ ਕੱਢੀ,ਜ਼ਿਕਰਯੋਗ ਹੈ ਕਿ ਔਰਤਾਂ ਨੇ ਵੀ ਨਾਅਰੇਬਾਜੀ ਕੀਤੀ ।